image caption:

ਨਾਨਕਮੱਤਾ ਸਾਹਿਬ ਦੇ ਕਾਰ ਸੇਵਕ ਬਾਬਾ ਤਰਸੇਮ ਸਿੰਘ ਦਾ ਗੋਲੀਆਂ ਮਾਰ ਕੇ ਕਤਲ

 ਗੁਰਦੁਆਰਾ ਨਾਨਕਮੱਤਾ ਸਾਹਿਬ ਦੇ ਮੁੱਖ ਸੇਵਾਦਾਰ ਬਾਬਾ ਤਰਸੇਮ ਸਿੰਘ ਨੂੰ ਅੱਜ ਸਵੇਰੇ ਦੋ ਅਣਪਛਾਤੇ ਬਾਈਕ ਸਵਾਰ ਹਮਲਾਵਰਾਂ ਨੇ ਗੋਲੀ ਮਾਰ ਦਿਤੀ। ਇਸ ਤੋਂ ਬਾਅਦ ਉਨ੍ਹਾਂ ਨੂੰ ਗੰਭੀਰ ਹਾਲਤ ਵਿਚ ਖਟੀਮਾ ਦੇ ਨਿੱਜੀ ਹਸਪਤਾਲ ਲਿਆਂਦਾ ਗਿਆ, ਜਿਥੇ ਡਾਕਟਰਾਂ ਨੇ ਤਰਸੇਮ ਸਿੰਘ ਨੂੰ ਮ੍ਰਿਤਕ ਐਲਾਨ ਦਿਤਾ। ਇਸ ਘਟਨਾ ਤੋਂ ਬਾਅਦ ਇਲਾਕੇ ਵਿਚ ਹਫੜਾ-ਦਫੜੀ ਮਚ ਗਈ। ਹਸਪਤਾਲ ਦੇ ਬਾਹਰ ਲੋਕਾਂ ਦੀ ਭੀੜ ਇਕੱਠੀ ਹੋ ਚੁੱਕੀ ਹੈ।