image caption:

ਕੇਜਰੀਵਾਲ ਨੂੰ ਨਹੀਂ ਮਿਲੀ ਕੋਰਟ ਤੋਂ ਕੋਈ ਵੀ ਰਾਹਤ, ਗ੍ਰਿਫਤਾਰੀ ਵਿਰੁੱਧ ਹੁਣ 3 ਅਪ੍ਰੈਲ ਨੂੰ ਹੋਵੇਗੀ ਸੁਣਵਾਈ

 ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਦਿੱਲੀ ਹਾਈਕੋਰਟ ਤੋਂ ਰਾਹਤ ਨਹੀਂ ਮਿਲੀ ਹੈ। ਕੋਰਟ ਨੇ ਕੇਜਰੀਵਾਲ ਦੀ ਗ੍ਰਿਫਤਾਰੀ ਖਿਲਾਫ ਈਡੀ ਨੂੰ ਜਵਾਬ ਦਾਖਲ ਕਰਨ ਲਈ 2 ਅਪ੍ਰੈਲ ਤੱਕ ਦਾ ਸਮਾਂ ਦਿੱਤਾ ਹੈ। ਅਗਲੀ ਸੁਣਵਾਈ ਹੁਣ 3 ਅਪ੍ਰੈਲ ਨੂੰ ਹੋਵੇਗੀ। ਕੇਜਰੀਵਾਲ ਨੂੰ ਈਡੀ ਨੇ ਲਗਭਗ 2 ਘੰਟੇ ਦੀ ਪੁੱਛਗਿਛ ਦੇ ਬਾਅਦ 21 ਮਾਰਚ ਨੂੰ ਉਨ੍ਹਾਂ ਦੀ ਰਿਹਾਇਸ਼ ਤੋਂ ਗ੍ਰਿਫਤਾਰ ਕੀਤਾ ਸੀ। ਦਿੱਲੀ ਸ਼ਰਾਬ ਘਪਲੇ ਵਿਚ ਉਨ੍ਹਾਂ ਨੂੰ ਰਾਊਜ ਰੈਵੇਨਿਊ ਕੋਰਟ ਨੇ 28 ਮਾਰਚ ਤੱਕ ਦੀ ਈਡੀ ਦੀ ਹਿਰਾਸਤ ਵਿਚ ਭੇਜ ਦਿੱਤਾ ਸੀ।

ਇਸ ਤੋਂ ਪਹਿਲਾਂ ਕੇਜਰੀਵਾਲ ਨੇ ਹਾਈਕੋਰਟ ਵਿਚ ਅਪੀਲ ਕੀਤੀ ਸੀ ਕਿ ਆਬਕਾਰੀ ਨੀਤੀ ਨਾਲ ਜੁੜੇ ਮਨੀ ਲਾਂਡਰਿੰਗ ਮਾਮਲੇ ਵਿਚ ਈਡੀ ਦੀ ਹਿਰਾਸਤ ਤੋਂ ਉਨ੍ਹਾਂ ਨੂੰ ਤਤਕਾਲ ਰਿਹਾਅ ਕਰਨ ਦਾ ਹੁਕਮ ਦਿੱਤਾ ਜਾਵੇ। ਕੇਜਰੀਵਾਲ ਨੇ ਦਲੀਲ ਦਿੱਤੀ ਕਿ ਚੋਣਾਂ ਦੇ ਸਮੇਂ ਉਨ੍ਹਾਂ ਦੀ ਗ੍ਰਿਫਤਾਰੀ ਸੰਵਿਧਾਨ ਦੇ ਮੂਲ ਢਾਂਚੇ ਦੇ ਵਿਰੁੱਧ ਹੈ। ਆਮ ਆਦਮੀ ਪਾਰਟੀ ਦੇ ਸੁਪਰੀਮੋ ਵੱਲੋਂ ਪੇਸ਼ ਹੋਏ ਸੀਨੀਅਰ ਵਕੀਲ ਅਭਿਸ਼ੇਕ ਮਨੂ ਸਿੰਘਵੀ ਨੇ ਦਲੀਲ ਦਿੱਤੀ ਕਿ ਗ੍ਰਿਫਤਾਰੀ ਦਾ ਉਦੇਸ਼ ਸਮੱਗਰੀ ਲੱਭਣਾ ਨਹੀਂ ਸਗੋਂ ਮੈਨੂੰ ਤੇ ਮੇਰੀ ਪਾਰਟੀ ਨੂੰ ਅਯੋਗ ਕਰਨਾ ਹੈ। ਮੇਰੀ ਪ੍ਰਾਰਥਨਾ ਹੈ ਕਿ ਮੈਨੂੰ ਰਿਹਾਅ ਕਰ ਦਿੱਤਾ ਜਾਵੇ।