Loading...
You are here:  Home  >  ਖਬਰਾਂ  >  Current Article

ਕਾਂਗਰਸੀ ਹਕੂਮਤ ਆਉਣ ਨਾਲ ਸੂਬੇ ਅੰਦਰ ਜੰਗਲ ਰਾਜ ਦਾ ਬੋਲਬਾਲਾ ਹੋਇਆ : ਸੁਖਬੀਰ ਬਾਦਲ

July 17, 2017

ਚੰਡੀਗੜ੍ਹ : ਜਦੋਂ ਦੀ ਸੂਬੇ ਦੀ ਸੱਤਾ ‘ਤੇ ਕਾਂਗਰਸ ਦੀ ਸਰਕਾਰ ਆਈ ਹੈ, ਉਦੋਂ ਤੋਂ ਪੰਜਾਬ ਵਿਚ ਅਮਨ ਤੇ ਕਾਨੂੰਨ ਦੀ ਹਾਲਤ ਇੰਨੀ ਜ਼ਿਆਦਾ ਵਿਗੜ ਗਈ ਹੈ ਕਿ ਪੰਜਾਬ ਵਿਚ ਕੋਈ ਵੀ ਸੁਰੱਖਿਅਤ ਨਹੀਂ ਹੈ। ਇਹ ਗੱਲ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਲੁਧਿਆਣਾ ਵਿਖੇ ਹੋਏ ਪਾਦਰੀ ਦੇ ਕਤਲ ਦੀ ਜ਼ੋਰਦਾਰ ਸ਼ਬਦਾਂ ਵਿਚ ਨਿਖੇਧੀ ਕਰਦੇ ਹੋਏ ਆਖੀ।

ਸਾਬਕਾ ਉਪ ਮੁੱਖ ਮੰਤਰੀ ਨੇ ਮ੍ਰਿਤਕ ਪਾਦਰੀ ਸੁਲਤਾਨ ਮਸੀਹ ਦੇ ਪਰਿਵਾਰ ਅਤੇ ਈਸਾਈ ਭਾਈਚਾਰੇ ਨਾਲ ਦੁੱਖ ਸਾਂਝਾ ਕਰਦਿਆਂ ਕਿਹਾ ਕਿ ਅਫਸੋਸ ਦੀ ਗੱਲ ਹੈ ਕਿ ਕਾਂਗਰਸੀ ਹਕੂਮਤ ਆਉਣ ਨਾਲ ਸੂਬੇ ਅੰਦਰ ਜੰਗਲ ਰਾਜ ਦਾ ਬੋਲਬਾਲਾ ਹੋ ਗਿਆ ਹੈ । ਕਾਂਗਰਸ ਸਰਕਾਰ ਨੂੰ ਆਪਣੇ ਉਨ੍ਹਾਂ ਵਰਕਰਾਂ ਖਿ਼ਲਾਫ਼ ਕਾਰਵਾਈ ਨਾ ਕਰਨ ਦੀ ਭਾਰੀ ਕੀਮਤ ਚੁਕਾਉਣੀ ਪੈ ਰਹੀ ਹੈ, ਜਿਨ੍ਹਾਂ ਪਾਰਟੀ ਦੇ ਸੱਤਾ ਵਿਚ ਆਉਂਦੇ ਹੀ ਸਿਆਸੀ ਕਤਲ ਕਰਨੇ ਸ਼ੁਰੂ ਕਰ ਦਿੱਤੇ ਸਨ।
ਸੁਖਬੀਰ ਨੇ ਕਿਹਾ ਕਿ ਜਿਹੜੀ ਗੱਲ ਸਭ ਤੋਂ ਖਤਰਨਾਕ ਹੈ, ਉਹ ਰਾਸ਼ਟਰ-ਵਿਰੋਧੀ ਅਨਸਰਾਂ ਵੱਲੋਂ ਵੱਖ-ਵੱਖ ਭਾਈਚਾਰਿਆਂ ‘ਤੇ ਹਮਲੇ ਅਤੇ ਧਾਰਮਿਕ ਗ੍ਰੰਥਾਂ ਦੀ ਬੇਅਦਬੀ ਕਰਨਾ ਹੈ।
ਉਨ੍ਹਾਂ ਕਿਹਾ ਕਿ ਲੁਧਿਆਣਾ ਵਿਚ ਸਲੇਮ ਟਾਬਰੀ ਵਿਖੇ ਟੈਂਪਲ ਆਫ ਗੌਡ ਚਰਚ ਵਿਚ ਸੇਵਾ ਨਿਭਾ ਰਹੇ ਪਾਦਰੀ ਦਾ ਕਤਲ ਵੀ ਸੂਬੇ ਅੰਦਰ ਫਿਰਕੂ ਤਣਾਅ ਪੈਦਾ ਕਰਨ ਲਈ ਕੀਤਾ ਗਿਆ ਹੈ।
ਉਨ੍ਹਾਂ ਕਿਹਾ ਕਿ ਜੇਕਰ ਰਾਜ ਸਰਕਾਰ ਨੇ ਕਾਨੂੰਨ ਵਿਵਸਥਾ ਬਹਾਲ ਕਰਨ ਲਈ ਤੁਰੰਤ ਯਤਨ ਨਾ ਕੀਤੇ ਤਾਂ ਪੰਜਾਬ ਮੁੜ ਹਿੰਸਾ ਦੀ ਭੇਟ ਚੜ੍ਹ ਸਕਦਾ ਹੈ। ਕੈਪਟਨ ਸਰਕਾਰ ਨੂੰ ਚਾਹੀਦਾ ਹੈ ਕਿ ਉਹ ਤੁਰੰਤ ਇਸ ਦਿਸ਼ਾ ਵਿਚ ਠੋਸ ਕਦਮ ਉਠਾਏ ਤਾਂ ਜੋ ਸੂਬੇ ਵਿਚ ਪੂਰਨ ਤੌਰ ‘ਤੇ ਅਮਨ ਸ਼ਾਂਤੀ ਦੀ ਬਹਾਲੀ ਹੋ ਸਕੇ।

    Print       Email
  • Published: 9 days ago on July 17, 2017
  • Last Modified: July 17, 2017 @ 2:10 pm
  • Filed Under: ਖਬਰਾਂ